ਤਰਨਤਾਰਨ : ਤਰਨਤਾਰਨ (Tarn Taran) ਦੇ ਜੰਡਿਆਲਾ ਗੁਰੂ ਰੋਡ (Jandiala Guru Road) ‘ਤੇ ਪੈਂਦੇ ਪਿੰਡ ਕੱਦ ਗਿੱਲ ‘ਚ ਅੱਜ ਸ਼ਾਮ ਪੈਟਰੋਲ ਪੰਪ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ ਨੇ ਗੋਲੀਆਂ ਚਲਾ ਕੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ, ਜਦਕਿ ਪੈਟਰੋਲ ਪੰਪ ਮਾਲਕ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ।

ਜਾਣਕਾਰੀ ਅਨੁਸਾਰ ਪਿੰਡ ਕੱਦ ਗਿੱਲ ‘ਚ ਸਥਿਤ ਪੈਟਰੋਲ ਪੰਪ ‘ਤੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਮੌਕੇ ‘ਤੇ ਮੌਜੂਦ ਪੰਪ ਮਾਲਕ ਸ਼ਾਮ ਸ਼ਾਹ ਨੂੰ ਗੋਲੀ ਮਾਰ ਦਿੱਤੀ ਅਤੇ ਨਕਦੀ ਲੁੱਟ ਕੇ ਫਰਾਰ ਹੋ ਗਏ। ਖੂਨ ਨਾਲ ਲੱਥਪੱਥ ਪੈਟਰੋਲ ਪੰਪ ਮਾਲਕ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ, ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਐਸ.ਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਲਾਕੇ ਨੂੰ ਸੀਲ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

#ਅਧ #ਦਰਜਨ #ਲਟਰਆ #ਨ #ਗਲਆ #ਚਲ #ਕ #ਲਟਆ #ਪਟਰਲ #ਪਪ #ਮਲਕ #ਗਭਰ #ਜਖਮ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *