ਮੋਹਾਲੀ: ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਗਤਾਰ ਸਿੰਘ ਹਵਾਰਾ (Jagtar Singh Hawara) ਨੂੰ ਵੱਡੀ ਰਾਹਤ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਅਦਾਲਤ ਨੇ ਖਾਲਿਸਤਾਨੀ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਜਗਤਾਰ ਸਿੰਘ ਹਵਾਰਾ ਨੂੰ 1998 ਵਿੱਚ ਸੋਹਾਣਾ ਥਾਣੇ ਵਿੱਚ ਦਰਜ ਦੇਸ਼ਧ੍ਰੋਹ ਦੇ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ।

ਅਦਾਲਤ ‘ਚ ਸੁਣਵਾਈ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਵਿਰੁੱਧ ਜਾਤੀ ਅਤੇ ਧਰਮ ਦੇ ਆਧਾਰ ‘ਤੇ ਦੇਸ਼ਧ੍ਰੋਹ ਅਤੇ ਦੁਸ਼ਮਣੀ ਭੜਕਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਲਈ ਸਰਕਾਰ ਦੀ ਮਨਜ਼ੂਰੀ ਜ਼ਰੂਰੀ ਹੈ ਪਰ ਪੁਲਿਸ ਨੇ ਇਸ ਦੀ ਇਜਾਜ਼ਤ ਨਹੀਂ ਲਈ। ਇਸ ਤੋਂ ਬਾਅਦ ਅਦਾਲਤ ਦੇ ਹੁਕਮਾਂ ‘ਤੇ ਪੁਲਿਸ ਨੇ ਸਾਲ 2022 ‘ਚ ਚਾਰਜਸ਼ੀਟ ‘ਚੋਂ ਇਨ੍ਹਾਂ ਧਾਰਾਵਾਂ ਨੂੰ ਹਟਾ ਦਿੱਤਾ ਸੀ।

ਜਗਤਾਰ ਸਿੰਘ ਹਵਾਰਾ ਨੂੰ ਸੋਹਾਣਾ ਥਾਣੇ ਵਿੱਚ ਆਈਪੀਸੀ ਦੀਆਂ ਧਾਰਾਵਾਂ 153ਏ (ਜਾਤੀ, ਧਰਮ ਜਾਂ ਭਾਸ਼ਾ ਦੇ ਨਾਂ ’ਤੇ ਦੁਸ਼ਮਣੀ ਭੜਕਾਉਣਾ), 124ਏ (ਦੇਸ਼ ਧ੍ਰੋਹ), 225 (ਕਿਸੇ ਅਪਰਾਧੀ ਦੀ ਗ੍ਰਿਫ਼ਤਾਰੀ ਵਿੱਚ ਰੁਕਾਵਟ ਪਾਉਣਾ), 120ਬੀ (ਅਪਰਾਧਿਕ ਸਾਜ਼ਿਸ਼) ਅਤੇ 511 (ਉਮਰ ਕੈਦ) ਤਹਿਤ ਸਜ਼ਾ ਸੁਣਾਈ ਗਈ ਹੈ। ਵਰਨਣਯੋਗ ਹੈ ਕਿ ਜਗਤਾਰ ਹਵਾਰਾ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਪਿਛਲੇ 2 ਮਹੀਨਿਆਂ ਵਿੱਚ ਉਹ 3 ਬੰਬ ਧਮਾਕਿਆਂ ਅਤੇ ਦੇਸ਼ਧ੍ਰੋਹ ਦੇ ਕੇਸਾਂ ਵਿੱਚ ਚੰਡੀਗੜ੍ਹ ਅਤੇ ਮੁਹਾਲੀ ਦੀਆਂ ਅਦਾਲਤਾਂ ਵੱਲੋਂ ਬਰੀ ਹੋ ਚੁੱਕਾ ਹੈ।

#ਦਸਧਰਹ #ਦ #ਕਸ #ਚ #ਅਦਲਤ #ਨ #ਜਗਤਰ #ਸਘ #ਹਵਰ #ਨ #ਲ #ਕ #ਸਣਇਆ #ਇਹ #ਫ਼ਸਲ

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *