ਬਰਨਾਲਾ : ਬਰਨਾਲਾ-ਬਠਿੰਡਾ ਕੌਮੀ ਸ਼ਾਹਰਾਹ (Barnala-Bathinda national highway) ’ਤੇ ਬਣ ਰਹੇ ਨਵੇਂ ਹੋਟਲ ਦੀ ਇਮਾਰਤ ਵਿੱਚ ਅੱਜ ਸਵੇਰੇ 60 ਸਾਲਾ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਆਸਪਾਸ ਦੇ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਮਹਿੰਦਰ ਸਿੰਘ ਵਾਸੀ ਹਮੀਰਗੜ੍ਹ, ਹਰਿਆਣਾ ਵਜੋਂ ਹੋਈ ਹੈ, ਜੋ ਹੋਟਲ ਵਿੱਚ ਰਾਤ ਦੇ ਚੌਕੀਦਾਰ ਵਜੋਂ ਕੰਮ ਕਰਦਾ ਸੀ।

ਹੋਟਲ ਮਾਲਕ ਸੰਦੀਪ ਨੇ ਦੱਸਿਆ ਕਿ ਇੱਥੇ ਪਿਛਲੇ ਕੁਝ ਮਹੀਨਿਆਂ ਤੋਂ ਹੋਟਲ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ। ਮ੍ਰਿਤਕ ਉਸ ਦਾ ਮਾਮਾ ਸੀ, ਜੋ ਕਿ ਹੋਟਲ ਦੇ ਨਿਰਮਾਣ ਦੌਰਾਨ ਰਾਤ ਇੱਥੇ ਰੁਕਿਆ ਸੀ ਅਤੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜਦੋਂ ਸਵੇਰੇ ਹੋਟਲ ‘ਚ ਕੰਮ ਕਰਨ ਵਾਲਾ ਮਕੈਨਿਕ ਆਇਆ ਤਾਂ ਉਸ ਨੇ ਹੋਟਲ ਮਾਲਕ ਨੂੰ ਇਸ ਦੀ ਸੂਚਨਾ ਦਿੱਤੀ।

ਸੀ.ਆਈ.ਏ ਸਟਾਫ਼ ਸਮੇਤ ਫੋਰੈਂਸਿਕ ਟੀਮ ਮੌਕੇ ’ਤੇ ਪੁੱਜੀ ਅਤੇ ਡੀ.ਐਸ.ਪੀ ਬਰਨਾਲਾ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਇਸ ਮੌਕੇ ਡੀ.ਐਸ.ਪੀ ਸਤਵੀਰ ਸਿੰਘ ਨੇ ਦੱਸਿਆ ਕਿ ਹੋਟਲ ਦਾ ਮਾਲਕ ਸੰਗਰੂਰ ਦਾ ਵਸਨੀਕ ਹੈ ਅਤੇ ਬੀਤੀ ਰਾਤ ਉਸ ਦੇ ਰਿਸ਼ਤੇਦਾਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਹੋਟਲ ਮਾਲਕ ਸੰਦੀਪ ਗਿੱਲ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

#ਨਵ #ਬਣ #ਹਟਲ #ਚ #ਬਜਰਗ #ਦ #ਕਤਲ #ਫਲ #ਸਨਸਨ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *