ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ‘ਤੇ ਭਗਵੰਤ ਮਾਨ ਸਰਕਾਰ (Bhagwant Maan government) ਨੇ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਡੀ.ਏ. (DA) ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਸਰਕਾਰ ਨੇ ਹਾਲ ਹੀ ‘ਚ ਮੁਲਾਜ਼ਮਾਂ ਦੇ ਡੀ.ਏ. ‘ਚ 4 ਫੀਸਦੀ ਵਾਧੇ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਡੀਏ 34 ਤੋਂ ਵਧ ਕੇ 38 ਫੀਸਦੀ ਹੋ ਗਿਆ, ਜੋ ਕਿ 1 ਦਸੰਬਰ 2023 ਤੋਂ ਲਾਗੂ ਹੋਵੇਗਾ। ਅਜਿਹੇ ‘ਚ ਜਨਵਰੀ ਮਹੀਨੇ ਦੀ ਤਨਖਾਹ ਦੇ ਨਾਲ ਮੁਲਾਜ਼ਮਾਂ ਨੂੰ ਇਕ ਮਹੀਨੇ ਦਾ ਬਕਾਇਆ ਵੀ ਮਿਲੇਗਾ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਹਾਲ ਹੀ ਵਿੱਚ ਖੁਸ਼ਖਬਰੀ ਸਾਂਝੀ ਕੀਤੀ ਸੀ ਕਿ ਉਹ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦੇਣ ਜਾ ਰਹੇ ਹਨ। ਡੀ.ਏ ਵਿੱਚ 4 ਫੀਸਦੀ ਦਾ ਵਾਧਾ ਕੀਤਾ ਜਾ ਰਿਹਾ ਹੈ, ਜੋ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ। ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

PunjabKesari

PunjabKesari

The post ਨਵੇਂ ਸਾਲ ‘ਤੇ CM ਮਾਨ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਨੋਟੀਫਿਕੇਸ਼ਨ ਜਾਰੀ appeared first on Time Tv.

#ਨਵ #ਸਲ #ਤ #ਮਨ #ਦ #ਮਲਜਮ #ਨ #ਵਡ #ਤਹਫ਼ #ਨਟਫਕਸਨ #ਜਰ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *