ਪੱਟੀ: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਪੱਟੀ ਦੇ ਵਾਰਡ ਨੰਬਰ ਦੋ ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੁਝ ਨੌਜਵਾਨਾਂ ਨੇ ਘਰ ਵਿੱਚ ਦਾਖਲ ਹੋ ਕੇ ਗਰਭਵਤੀ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਸੁਨੀਤਾ (30) ਪਤਨੀ ਰਾਜਾ ਵਜੋਂ ਹੋਈ ਹੈ, ਜੋ ਚਾਰ ਮਹੀਨਿਆਂ ਦੀ ਗਰਭਵਤੀ ਸੀ। ਮ੍ਰਿਤਕਾ ਦੀ ਸੱਸ ਨੇ ਦੱਸਿਆ ਕਿ ਉਸ ਦੇ ਲੜਕੇ ਰਾਜੇ ਦੀ ਬੌਬੀ ਨਾਮਕ ਸਥਾਨਕ ਨੌਜਵਾਨ ਨਾਲ ਲੜਾਈ ਹੋਈ ਸੀ, ਜਿਸ ਦਾ ਬੀਤੀ ਸ਼ਾਮ ਨੂੰ ਮੋਹਤਵਰਾਂ ਨੇ ਰਾਜ਼ੀਨਾਮਾ ਕਰਵਾ ਦਿੱਤਾ ਸੀ। 

ਇਸ ਦੌਰਾਨ ਐਤਵਾਰ ਨੂੰ ਬੌਬੀ ਉਨ੍ਹਾਂ ਦੇ ਘਰ ਆਇਆ ਅਤੇ ਰਾਜੇ ਨੂੰ ਮਾਰਨ ਦੀ ਨੀਅਤ ਨਾਲ ਗੋਲ਼ੀਆਂ ਚਲਾ ਦਿੱਤੀਆਂ। ਇਸ ਗੋਲ਼ੀਬਾਰੀ ਵਿਚ ਰਾਜੇ ਦੀ ਪਤਨੀ ਸੁਨੀਤਾ ਦੀ ਗੋਲ਼ੀਆਂ ਲੱਗਣ ਕਾਰਣ ਮੌਤ ਹੋ ਗਈ। ਇਹ ਵਾਰਦਾਤ ਤੋਂ ਬਾਅਦ ਚੀਕ ਚਿਹਾੜਾ ਪੈ ਗਿਆ ਅਤੇ ਹਮਲਾਵਰ ਤੇਜ਼ੀ ਨਾਲ ਫਰਾਰ ਹੋ ਗਿਆ। ਵਾਰਦਾਤ ਦਾ ਪਤਾ ਲੱਗਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਔਰਤ ਦੀ ਮੌਤ ਤੋਂ ਬਾਅਦ ਪਰਿਵਾਰ ਵਲੋਂ ਡੀ. ਐੱਸ. ਪੀ. ਦੇ ਦਫਤਰ ਅੱਗੇ ਧਰਨਾ ਲਗਾਇਆ ਗਿਆ ਹੈ।

#ਨਜਵਨ #ਨ #ਘਰ #ਚ #ਦਖਲ #ਹ #ਕ #ਗਰਭਵਤ #ਔਰਤ #ਦ #ਗਲ #ਮਰ #ਕ #ਕਤ #ਹਤਆ

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *