ਚੰਡੀਗੜ੍ਹ: ਡਰੱਗ ਮਾਮਲੇ (drug case) ਵਿੱਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਮੁੜ ਸੰਮਨ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਡਰੱਗ ਮਾਮਲੇ ਵਿੱਚ ਨਵੀਂ ਨਿਯੁਕਤ ਵਿਸ਼ੇਸ਼ ਜਾਂਚ ਟੀਮ (Special Investigation Team) (ਐਸਆਈਟੀ) ਵੱਲੋਂ ਮਜੀਠੀਆ ਨੂੰ ਚੌਥੀ ਵਾਰ ਸੰਮਨ ਭੇਜੇ ਗਏ ਹਨ।

ਐਸ.ਆਈ.ਟੀ ਨੇ ਸੰਮਨ ਜਾਰੀ ਕਰਦੇ ਹੋਏ ਮਜੀਠੀਆ ਨੂੰ 16 ਜਨਵਰੀ ਨੂੰ ਡੀ.ਆਈ.ਜੀ ਪਟਿਆਲਾ ਰੇਂਜ ਦੇ ਦਫ਼ਤਰ ਬੁਲਾਇਆ ਹੈ। ਵਰਨਣਯੋਗ ਹੈ ਕਿ ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ (ADGP Mukhwinder Singh Chhina) ਦੇ ਸੇਵਾਮੁਕਤ ਹੋਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਪਹਿਲੀ ਵਾਰ ਨਵੀਂ ਤਿੰਨ ਮੈਂਬਰੀ ਐਸ.ਆਈ.ਟੀ. ਸਾਹਮਣੇ ਪੇਸ਼ ਹੋਣਗੇ। ਇਸ ਐਸ.ਆਈ.ਟੀ. ਦੇ ਚੇਅਰਮੈਨ ਡੀ.ਆਈ.ਜੀ. ਹਰਚਨ ਸਿੰਘ ਭੁੱਲਰ ਹਨ।

ਜਾਣੋ ਪੂਰਾ ਮਾਮਲਾ
ਵਰਨਣਯੋਗ ਹੈ ਕਿ ਪੁਲਿਸ ਨੇ 20 ਦਸੰਬਰ 2021 ਨੂੰ ਮਜੀਠੀਆ ਵਿਰੁੱਧ ਡਰੱਗ ਕੇਸ ਦਰਜ ਕੀਤਾ ਸੀ, ਪਰ ਅਦਾਲਤਾਂ ਵੱਲੋਂ ਉਸ ਦੀ ਗ੍ਰਿਫ਼ਤਾਰੀ ਦੋ ਮਹੀਨਿਆਂ ਲਈ ਟਾਲ ਦਿੱਤੀ ਗਈ ਸੀ। 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਦੱਸ ਦੇਈਏ ਕਿ ਬਿਕਰਮ ਮਜੀਠੀਆ ਡਰੱਗ ਮਾਮਲੇ ਵਿੱਚ ਤਿੰਨ ਵਾਰ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋ ਚੁੱਕੇ ਹਨ। ਇਸ ਤੋਂ ਪਹਿਲਾਂ 30 ਦਸੰਬਰ ਨੂੰ ਬਿਕਰਮ ਮਜੀਠੀਆ ਐਸ.ਆਈ.ਟੀ. ਸੀਬੀਆਈ ਦੇ ਸਾਹਮਣੇ ਪੇਸ਼ ਹੋਏ ਅਤੇ ਕਰੀਬ 5 ਘੰਟੇ ਤੱਕ ਪੁੱਛਗਿੱਛ ਕੀਤੀ ਗਈ।

#ਬਕਰਮ #ਸਘ #ਮਜਠਆ #ਨ #ਮੜ #ਸਮਨ #ਹਏ #ਜਰ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *