ਮੋਹਾਲੀ: ਮੋਹਾਲੀ (Mohali) ਦੇ ਬਲੌਂਗੀ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਲੌਂਗੀ ਸਥਿਤ ਗਊਸ਼ਾਲਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ ‘ਚ ਪੁਲਿਸ ਨੇ ਇਕ ਬਦਮਾਸ਼ ਨੂੰ ਗ੍ਰਿਫ਼ਤਾਰ ਕੀਤਾ ਹੈ। ਮੋਹਾਲੀ ਦੇ ਸੀ.ਆਈ.ਏ ਟੀਮ ਅਤੇ ਬਟਾਲਾ ਪੁਲਿਸ ਨੇ ਸਾਂਝੇ ਤੌਰ ‘ਤੇ ਕਾਰਵਾਈ ਕਰਦੇ ਹੋਏ ਇਸ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਪੁਲਿਸ ਨੇ ਇਸ ਕਾਰਵਾਈ ਵਿੱਚ ਅਪਰਾਧੀ ਸ਼ਰਨਜੀਤ ਸਿੰਘ ਸੰਨੀ (Sharanjit Singh Sunny) ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਬਟਾਲਾ ਪੁਲਿਸ ਵੱਲੋਂ ਸੰਨੀ ਨੂੰ ਲਗਾਤਾਰ ਟਰੇਸ ਕੀਤਾ ਜਾ ਰਿਹਾ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਲੋੜੀਂਦਾ ਅਪਰਾਧੀ ਸ਼ਰਨਜੀਤ ਉਰਫ਼ ਸੰਨੀ ਕੁਝ ਨਾਜਾਇਜ਼ ਹਥਿਆਰਾਂ ਸਮੇਤ ਬਲੌਂਗੀ ਦੇ ਗਊਸ਼ਾਲਾ ਵਿੱਚ ਲੁਕਿਆ ਹੋਇਆ ਹੈ। ਜਿਸ ਤੋਂ ਬਾਅਦ ਬਟਾਲਾ ਪੁਲਿਸ ਅਤੇ ਮੋਹਾਲੀ ਦੀ ਸੀ.ਆਈ.ਏ ਟੀਮ ਨੇ ਮਿਲ ਕੇ ਇੱਕ ਆਪ੍ਰੇਸ਼ਨ ਕਰਕੇ ਪੂਰੇ ਇਲਾਕੇ ਨੂੰ ਘੇਰ ਲਿਆ। ਪੁਲਿਸ ਨੇ ਸੰਨੀ ਨੂੰ ਪੁਲਿਸ ਹਵਾਲੇ ਕਰਨ ਲਈ ਕਿਹਾ ਤਾਂ ਸੰਨੀ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ।

ਜ਼ਿਕਰਯੋਗ ਹੈ ਕਿ ਇਸ ਮੁਕਾਬਲੇ ‘ਚ ਅਪਰਾਧੀ ਸ਼ਰਨਜੀਤ ਸਿੰਘ ਸੰਨੀ ਦੀ ਲੱਤ ‘ਚ ਗੋਲੀ ਲੱਗੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਪੁਲਿਸ ਨੇ ਸੰਨੀ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਹੁਣ ਤੱਕ ਦੀ ਜਾਣਕਾਰੀ ਮੁਤਾਬਕ ਸੰਨੀ ਨੂੰ ਪੁਲਿਸ ਨੇ ਇਲਾਜ ਲਈ ਹਸਪਤਾਲ ਪਹੁੰਚਾਇਆ ਹੈ।

ਜ਼ਿਕਰਯੋਗ ਹੈ ਕਿ ਸੰਨੀ ਕਈ ਮਾਮਲਿਆਂ ‘ਚ ਪੁਲਿਸ ਨੂੰ ਲੋੜੀਂਦਾ ਸੀ। ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਨੀ ਦੇ ਦੋ ਸਾਥੀਆਂ ਕਰਨ ਗੁਜਰਪੁਰੀਆ ਅਤੇ ਅਮਰਜੀਤ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਦੇ ਵਿਦੇਸ਼ ਵਿਚ ਰਹਿੰਦੇ ਗੈਂਗਸਟਰਾਂ ਨਾਲ ਸਬੰਧ ਦੱਸੇ ਜਾਂਦੇ ਹਨ। ਉਨ੍ਹਾਂ ਵੱਲੋਂ ਹਥਿਆਰ ਵਿਦੇਸ਼ਾਂ ਤੋਂ ਸਪਲਾਈ ਕੀਤੇ ਜਾਂਦੇ ਸਨ। ਫਿਲਹਾਲ ਫੜੇ ਗਏ ਦੋਸ਼ੀ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਉਸ ਤੋਂ ਬਾਰੀਕੀ ਨਾਲ ਪੁੱਛਗਿੱਛ ਕਰੇਗੀ। ਪੁੱਛਗਿੱਛ ‘ਚ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।

#ਮਹਲ #ਚ #ਪਲਸ #ਤ #ਬਦਮਸ #ਵਚਲ #ਹਈ #ਮਠਭੜ #ਇਕ #ਗਰਫਤਰ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *