ਲੁਧਿਆਣਾ : ਲੁਧਿਆਣਾ (Ludhiana) ‘ਚ ਸਿਲੰਡਰ (cylinder) ‘ਚੋਂ ਗੈਸ ਲੀਕ (Gas leak) ਹੋਣ ਕਾਰਨ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਗਿੱਲ ਰੋਡ ‘ਤੇ ਸਥਿਤ ਇਕ ਚਾਹ ਦੀ ਦੁਕਾਨ ‘ਚ ਰੱਖੇ ਗੈਸ ਸਿਲੰਡਰ ‘ਚੋਂ ਗੈਸ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ‘ਚ ਇਕ ਨੌਜਵਾਨ ਦੇ ਬੁਰੀ ਤਰ੍ਹਾਂ ਝੁਲਸ ਜਾਣ ਦੀ ਸੂਚਨਾ ਹੈ।

ਘਟਨਾ ਦੌਰਾਨ ਮੌਕੇ ‘ਤੇ ਮੌਜੂਦ ਲੋਕਾਂ ‘ਚ ਹਫੜਾ-ਦਫੜੀ ਮੱਚ ਗਈ। ਜ਼ਖਮੀ ਨੂੰ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ।

ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਸਿਲੰਡਰ ਨਹੀਂ ਫਟਿਆ ਪਰ ਗੈਸ ਲੀਕ ਹੋਣ ਕਾਰਨ ਦੁਕਾਨ ‘ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਨੌਜਵਾਨ ਝੁਲਸ ਗਿਆ। ਫਿਲਹਾਲ ਘਟਨਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

The post ਲੁਧਿਆਣਾ ‘ਚ ਸਿਲੰਡਰ ‘ਚੋਂ ਗੈਸ ਲੀਕ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ appeared first on Time Tv.

#ਲਧਆਣ #ਚ #ਸਲਡਰ #ਚ #ਗਸ #ਲਕ #ਹਣ #ਕਰਨ #ਵਪਰਆ #ਵਡ #ਹਦਸ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *