ਦਿੱਲੀ: ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ (Delhi Education Minister Atishi) ਨੇ ਐਤਵਾਰ ਨੂੰ ਐਲਾਨ ਕੀਤਾ ਕਿ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਦੇ ਸਾਰੇ ਪ੍ਰਾਇਮਰੀ ਸਕੂਲ 10 ਨਵੰਬਰ ਤੱਕ ਬੰਦ ਕਰ ਦਿੱਤੇ ਗਏ ਹਨ। 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਉਣ ਦਾ ਵਿਕਲਪ ਦਿੱਤਾ ਗਿਆ ਹੈ। ਆਤਿਸ਼ੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕਿਹਾ, ”ਬਹੁਤ ਜ਼ਿਆਦਾ ਪ੍ਰਦੂਸ਼ਣ ਪੱਧਰ ਕਾਰਨ ਦਿੱਲੀ ਦੇ ਪ੍ਰਾਇਮਰੀ ਸਕੂਲ 10 ਨਵੰਬਰ ਤੱਕ ਬੰਦ ਰਹਿਣਗੇ। ਸਕੂਲਾਂ ਨੂੰ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਲਗਾਉਣ ਦਾ ਵਿਕਲਪ ਦਿੱਤਾ ਗਿਆ ਹੈ।
ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ
ਦਿੱਲੀ ‘ਚ ਐਤਵਾਰ ਨੂੰ ਲਗਾਤਾਰ ਛੇਵੇਂ ਦਿਨ ਜ਼ਹਿਰੀਲਾ ਅਤੇ ਸੰਘਣਾ ਧੂੰਆਂ ਛਾਇਆ ਰਿਹਾ ਅਤੇ ਹਵਾ ਦੇ ਉਲਟ ਸਥਿਤੀਆਂ, ਖਾਸ ਤੌਰ ‘ਤੇ ਰਾਤ ਵੇਲੇ ਹਵਾ ਦੀ ਰਫ਼ਤਾਰ ਧੀਮੀ ਹੋਣ ਕਾਰਨ ਪ੍ਰਦੂਸ਼ਣ ਦਾ ਪੱਧਰ ਇਕ ਵਾਰ ਫਿਰ ‘ਬਹੁਤ ਗੰਭੀਰ’ ਸ਼੍ਰੇਣੀ ‘ਚ ਪਹੁੰਚ ਗਿਆ ਹੈ। ਹਵਾ ਗੁਣਵੱਤਾ ਸੂਚਕ ਅੰਕ ਸ਼ਨੀਵਾਰ ਸ਼ਾਮ 4 ਵਜੇ 415 ਤੋਂ ਵਧ ਕੇ ਐਤਵਾਰ ਸਵੇਰੇ 7 ਵਜੇ 460 ਹੋ ਗਿਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੇ ਐਲਾਨ ਕੀਤਾ ਸੀ ਕਿ ਵਧਦੇ ਪ੍ਰਦੂਸ਼ਣ ਕਾਰਨ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ 3 ਅਤੇ 4 ਨਵੰਬਰ ਨੂੰ ਬੰਦ ਰਹਿਣਗੇ।
The post ਵਧਦੇ ਪ੍ਰਦੂਸ਼ਣ ਕਾਰਨ ਕੇਜਰੀਵਾਲ ਸਰਕਾਰ ਨੇ ਸਕੂਲਾਂ ਨੂੰ ਲੈ ਕੇ ਲਿਆ ਇਹ ਫ਼ੈਸਲਾ appeared first on Time Tv.