Estimated read time 1 min read

ਸ਼ਿਮਲਾ: ਹਿਮਾਚਲ ਪ੍ਰਦੇਸ਼ (Himachal Pradesh) ਦੇ ਮੰਡੀ ਜ਼ਿਲ੍ਹੇ (Mandi district) ‘ਚ ਧਨਿਆਰਾ ਨੇੜੇ ਬੀਤੀ ਸ਼ਾਮ ਨੂੰ ਇਕ ਟੈਂਪੂ ਟਰੈਵਲਰ (Tempo Traveler) ਡੂੰਘੀ ਖੱਡ ‘ਚ ਡਿੱਗ ਗਈ, ਜਿਸ ਕਾਰਨ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋ ਗਏ। ਪੁਲਿਸ ਸੂਤਰਾਂ ਨੇ ਦੱਸਿਆ ਕਿ ਇਕ ਵਿਆਹ ‘ਚ ਸ਼ਾਮਲ ਹੋਣ ਤੋਂ ਬਾਅਦ ਪਰਤ ਰਹੇ ਲੋਕਾਂ ਨੂੰ ਲੈ ਕੇ ਜਾ ਰਿਹਾ ਇਕ ਟੈਂਪੂ ਟਰੈਵਲਰ ਧਨਿਆਰਾ ਨੇੜੇ 200 ਮੀਟਰ ਡੂੰਘੀ ਖੱਡ ‘ਚ ਡਿੱਗ ਗਿਆ।

ਪੁਲਿਸ ਨੇ ਦੱਸਿਆ ਕਿ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਸੱਤ ਹੋਰਾਂ ਨੂੰ ਕੋਟਲੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ ਗੰਭੀਰ ਜ਼ਖ਼ਮੀਆਂ ਨੂੰ ਮੰਡੀ ਦੇ ਜ਼ਿਲ੍ਹਾ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਵੀਰਵਾਰ ਯਾਨੀ ਅੱਜ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

The post ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ appeared first on Time Tv.

#ਹਮਚਲ #ਪਰਦਸ #ਦ #ਮਡ #ਜਲਹ #ਚ #ਵਪਰਆ #ਭਆਨਕ #ਸੜਕ #ਹਦਸ #ਚਰ #ਲਕ #ਦ #ਮਤ

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *