ਛੱਤੀਸਗੜ੍ਹ : ਛੱਤੀਸਗੜ੍ਹ ਦੇ ਗੌਰੇਲਾ-ਪੇਂਦਰਾ-ਮਰਵਾਹੀ ਜ਼ਿਲ੍ਹੇ ‘ਚ ਇਕ 16 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਅਤੇ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਇਕ ਨੌਜਵਾਨ ਨੇ ਆਪਣੀ ਮਾਂ ਦੀ ਮਦਦ ਨਾਲ ਉਸ ਨੂੰ ਛੱਪੜ ਨੇੜੇ ਸੁੱਟ ਦਿੱਤਾ। ਪੁਲਿਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੀ ਮਾਂ ਦੀ ਭਾਲ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਪੁਲਿਸ ਨੇ ਜ਼ਿਲ੍ਹੇ ਦੇ ਪੇਂਡਰਾ ਥਾਣਾ ਖੇਤਰ ਦੇ ਇਕ ਪਿੰਡ ‘ਚ ਇਕ ਲੜਕੀ ਨਾਲ ਬਲਾਤਕਾਰ ਅਤੇ ਕੁੱਟਮਾਰ ਦੇ ਦੋਸ਼ ‘ਚ ਛੋਟੂ ਓਟੀ (27) ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ 21 ਦਸੰਬਰ ਦੀ ਸ਼ਾਮ ਨੂੰ ਜਦੋਂ ਲੜਕੀ ਆਪਣੇ ਘਰ ਜਾ ਰਹੀ ਸੀ ਤਾਂ ਛੋਟੂ ਓਟੀ ਨੇ ਲੜਕੀ ਨੂੰ ਘਰ ਲਿਜਾਣ ਦੇ ਬਹਾਨੇ ਕਥਿਤ ਤੌਰ ’ਤੇ ਅਗਵਾ ਕਰ ਲਿਆ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਛੋਟੂ ਪਹਿਲਾਂ ਲੜਕੀ ਨੂੰ ਨੇੜਲੇ ਜੰਗਲ ਵਿੱਚ ਲੈ ਗਿਆ ਅਤੇ ਉਥੋਂ ਉਸ ਨੂੰ ਆਪਣੇ ਘਰ ਲੈ ਗਿਆ। ਉੱਥੇ ਮੁਲਜ਼ਮਾਂ ਨੇ ਲੜਕੀ ਨਾਲ ਦੋ ਦਿਨ ਕਥਿਤ ਤੌਰ ’ਤੇ ਬਲਾਤਕਾਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਅਤੇ ਉਸਦੀ ਮਾਂ ਨੇ ਕਥਿਤ ਤੌਰ ‘ਤੇ ਲੜਕੀ ਦੀ ਕੁੱਟਮਾਰ ਕੀਤੀ ਅਤੇ ਬੇਹੋਸ਼ ਹੋਣ ਤੋਂ ਬਾਅਦ ਉਸਨੂੰ ਪਿੰਡ ਦੇ ਬਾਹਰਵਾਰ ਇੱਕ ਛੱਪੜ ਕੋਲ ਛੱਡ ਦਿੱਤਾ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਬੱਚੀ ਦੇ ਪਿਤਾ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਛੱਪੜ ਨੇੜੇ ਪਹੁੰਚੇ ਅਤੇ ਬੱਚੀ ਨੂੰ ਹਸਪਤਾਲ ਲੈ ਗਏ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਲੜਕੀ ਦੇ ਮਾਪਿਆਂ ਨੇ ਮੁਲਜ਼ਮ ਨੌਜਵਾਨ ਅਤੇ ਉਸ ਦੀ ਮਾਂ ਖ਼ਿਲਾਫ਼ ਕੇਸ ਦਰਜ ਕਰਵਾਇਆ।

ਲੜਕੀ ਦੇ ਬਿਆਨ ਤੋਂ ਬਾਅਦ ਪੁਲਿਸ ਨੇ ਅਗਵਾ, ਧਮਕੀ ਅਤੇ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਸੀ। ਬਾਅਦ ਵਿੱਚ ਬਲਾਤਕਾਰ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਦੇ ਤਹਿਤ ਧਾਰਾਵਾਂ ਜੋੜ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਨੌਜਵਾਨ ਨੂੰ 29 ਦਸੰਬਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਉਸ ਦੀ ਮਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਦੇ ਬਾਅਦ ਤੋਂ ਉਹ ਫਰਾਰ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

#ਸਲ #ਨਬਲਗ #ਨ #ਅਗਵ #ਕਰਕ #ਕਤ #ਬਲਤਕਰ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *