ਸ੍ਰੀ ਫਤਹਿਗੜ੍ਹ ਸਾਹਿਬ: ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਟਵੀਟ ਕਰਕੇ ਕਿਹਾ ਸੀ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫਤਹਿਗੜ੍ਹ ਸਾਹਿਬ (Sri Fatehgarh Sahib) ਵਿਖੇ ਬਿਗਲ ਵਜਾਇਆ ਜਾਵੇਗਾ, ਪਰ ਹੁਣ ਉਨ੍ਹਾਂ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕੀਤਾ ਹੈ, ”ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫ਼ੈਸਲਾ ਵਾਪਸ ਲਿਆ ਜਾਂਦਾ ਹੈ

ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਵਜੋਂ ਸ਼ਹੀਦੀ ਸਮਾਗਮ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਸ਼ੋਕ ਦੇ ਬਿਗਲ ਵਜਾਏ ਜਾਣਗੇ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਸੀ ਕਿ ਇਸ ਸਮੇਂ ਦੌਰਾਨ ਉਹ ਜਿੱਥੇ ਵੀ ਹਨ, ਉੱਥੇ ਖੜ੍ਹੇ ਹੋ ਕੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ, ਪਰ ਹੁਣ ਉਨ੍ਹਾਂ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ।

The post CM ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ‘ਚ ਬਿਗਲ ਵਜਾਉਣ ਦਾ ਫ਼ੈਸਲਾ ਲਿਆ ਵਾਪਸ appeared first on Time Tv.

#ਮਨ #ਨ #ਸਰ #ਫਤਹਗੜਹ #ਸਹਬ #ਚ #ਬਗਲ #ਵਜਉਣ #ਦ #ਫ਼ਸਲ #ਲਆ #ਵਪਸ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *