ਜਲੰਧਰ : ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਸਪੈਸ਼ਲ ਟਾਸਕ ਫੋਰਸ (Special Task Force) (STF) ਜਲੰਧਰ ਰੇਂਜ ਦੀ ਟੀਮ ਨੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤ ਖ਼ਬਰ ਅਨੁਸਾਰ ਮੁਲਜ਼ਮਾਂ ਨੂੰ ਜਲੰਧਰ ਹਾਈਵੇ ਰੋਡ ’ਤੇ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਪਰਮਜੀਤ ਸਿੰਘ ਮਿਥੁਨ ਅਤੇ ਸੁਰਿੰਦਰ ਸਿੰਘ ਗੱਗੂ ਵਜੋਂ ਹੋਈ ਹੈ।

ਤਲਾਸ਼ੀ ਦੌਰਾਨ ਦੋਵਾਂ ਮੁਲਜ਼ਮਾਂ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ ਜਲੰਧਰ ਦੇ ਏ.ਆਈ.ਜੀ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਸ.ਟੀ.ਐਫ ਥਾਣਾ ਮੋਹਾਲੀ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।

#STF #ਨ #ਹਰਇਨ #ਸਮਤ #ਨਸ #ਤਸਕਰ #ਨ #ਕਤ #ਗਰਫ਼ਤਰ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *