ਕੈਨੇਡਾ : ਵਿਦੇਸ਼ਾਂ ‘ਚ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਕ ਵਾਰ ਫਿਰ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ (Canada) ਗਏ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਰਨਵੀਰ ਸਿੰਘ (21) ਜ਼ਿਲ੍ਹਾ ਫਰੀਦਕੋਟ ਦੇ ਕੋਟਕਪੂਰਾ ਦਾ ਰਹਿਣ ਵਾਲਾ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਰਨਵੀਰ ਸਿੰਘ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਪੜ੍ਹਨ ਲਈ ਗਿਆ ਸੀ, ਕੁਝ ਦਿਨਾਂ ਤੋਂ ਬਿਮਾਰ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਖ਼ਬਰ ਕਾਰਨ ਉਸ ਦੇ ਮਾਪਿਆਂ ’ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ ਅਤੇ ਪੂਰੇ ਪਿੰਡ ਦਾ ਮਾਹੌਲ ਗਮਗੀਨ ਹੋ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਕਰਨਵੀਰ ਸਿੰਘ ਕੈਨੇਡਾ ਦੇ ਵਿਨੀਪੈਗ ਵਿੱਚ ਰਹਿ ਰਿਹਾ ਸੀ। ਉਸ ਦੇ ਮਾਪਿਆਂ ਨੇ ਉਸ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਸਰਕਾਰਾਂ ਤੋਂ ਮਦਦ ਦੀ ਅਪੀਲ ਕੀਤੀ ਹੈ।

#ਇਕ #ਵਰ #ਫਰ #ਕਨਡ #ਤ #ਆਈ #ਦਖਦਈ #ਖ਼ਬਰ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *