ਫਿਲੌਰ: ਹਾਲ ਹੀ ‘ਚ ਜਲੰਧਰ (Jalandhar) ‘ਚ ਇਕ ਪਤੀ ਵਲੋਂ ਆਪਣੀ ਪਤਨੀ ਅਤੇ 4 ਦਿਨਾਂ ਦੇ ਨਵਜੰਮੇ ਬੱਚੇ ਨੂੰ ਅੱਤ ਦੀ ਠੰਡ ‘ਚ ਪੂਰੀ ਰਾਤ ਬਾਹਰ ਬਿਠਾਉਣ ਨਾਲ ਬੱਚੇ ਦੀ ਮੌਤ ਹੋ ਗਈ। ਹੁਣ ਅਦਾਲਤ ਦੇ ਹੁਕਮਾਂ ‘ਤੇ ਮਾਂ ਦੀ ਹਾਜ਼ਰੀ ‘ਚ ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਰ ‘ਚੋਂ ਬਾਹਰ ਕਢਵਾਇਆ ਹੈ। ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਦੋਸ਼ੀ ਪਤੀ ਦੀ ਆਪਣੀ ਹੀ ਨਾਬਾਲਗ ਸਾਲੀ ‘ਤੇ ਬੁਰੀ ਨਜ਼ਰ ਸੀ ਅਤੇ ਉਹ ਉਸ ਨਾਲ ਦੂਜਾ ਵਿਆਹ ਕਰਨਾ ਚਾਹੁੰਦਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਜ਼ਖਮੀ ਔਰਤ ਦਾ ਜਲੰਧਰ ਦੇ ਸਿਵਲ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਅਦਾਲਤ ਦੇ ਹੁਕਮਾਂ ’ਤੇ ਪੀੜਤ ਮਾਂ ਨੂੰ ਇਨਸਾਫ਼ ਦੀ ਕਿਰਨ ਮਿਲ ਗਈ ਹੈ।

ਅਦਾਲਤ ਨੇ ਪੁਲਿਸ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਮ੍ਰਿਤਕ ਬੱਚੇ ਦੀ ਲਾਸ਼ ਨੂੰ ਪੀੜਿਤ ਮਾਂ ਦੀ ਮੌਜੂਦਗੀ ‘ਚ ਕਬਰ ‘ਚੋਂ ਬਾਹਰ ਕੱਢ ਕੇ ਇਸ ਦਾ ਪੋਸਟਮਾਰਟਮ ਕਰਵਾਇਆ ਜਾਵੇ ਤਾਂ ਜੋ ਬੱਚੇ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਇਸ ਮਾਮਲੇ ਵਿੱਚ ਕੁਝ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।

#ਕਬਰ #ਚ #ਬਹਰ #ਕਢ #ਦਨ #ਦ #ਮਸਮ #ਬਚ #ਦ #ਲਸ #ਜਣ #ਪਰ #ਮਮਲ

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *