ਨਵੀਂ ਦਿੱਲੀ: ਕੇਂਦਰ ਸਰਕਾਰ (central government) ਨੇ ਪਾਕਿਸਤਾਨ ਪੱਖੀ ਵੱਖਵਾਦੀ ਸਮੂਹ ਤਹਿਰੀਕ-ਏ-ਹੁਰੀਅਤ (Tehreek-e-Hurriyat) (TEH) ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਅੱਤਵਾਦ ਨੂੰ ਉਤਸ਼ਾਹਿਤ ਕਰਨ ਅਤੇ ਭਾਰਤ ਵਿਰੋਧੀ ਪ੍ਰਚਾਰ ਫੈਲਾਉਣ ਲਈ ਪਾਬੰਦੀਸ਼ੁਦਾ ਸੰਗਠਨ ਘੋਸ਼ਿਤ ਕੀਤਾ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਨੇ ਸੋਸ਼ਲ ਮੀਡੀਆ ਐਕਸ ‘ਤੇ ਇਕ ਪੋਸਟ ‘ਚ ਕਿਹਾ ਕਿ ਇਹ ਸੰਗਠਨ ਜੰਮੂ-ਕਸ਼ਮੀਰ ਨੂੰ ਭਾਰਤ ਤੋਂ ਵੱਖ ਕਰਨ ਅਤੇ ਇਸਲਾਮਿਕ ਸ਼ਾਸਨ ਸਥਾਪਿਤ ਕਰਨ ਦੀਆਂ ਮਨਾਹੀ ਵਾਲੀਆਂ ਗਤੀਵਿਧੀਆਂ ‘ਚ ਸ਼ਾਮਲ ਹੈ।

ਇਹ ਜੰਮੂ ਕਸ਼ਮੀਰ ‘ਚ ਵੱਖਵਾਦ ਨੂੰ ਉਤਸ਼ਾਹ ਦੇਣ ਲਈ ਭਾਰਤ ਵਿਰੋਧੀ ਪ੍ਰਚਾਰ ਫ਼ੈਲਾ ਰਿਹਾ ਹੈ ਅਤੇ ਅੱਤਵਾਦੀ ਗਤੀਵਿਧੀਆਂ ਜਾਰੀ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਤਵਾਦ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਦੇ ਅਧੀਨ ਭਾਰਤ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਜਾਂ ਸੰਗਠਨ ਦੀਆਂ ਹਰਕਤਾਂ ਨੂੰ ਅਸਫ਼ਲ ਕਰ ਦਿੱਤਾ ਜਾਵੇਗਾ। ਸਰਕਾਰ ਨੇ ਇਸ ਤੋਂ ਪਹਿਲਾਂ ਇਕ ਹੋਰ ਅੱਤਵਾਦੀ ਸੰਗਠਨ ਮੁਸਲਿਮ ਲੀਗ ਜੰਮੂ ਕਸ਼ਮੀਰ (ਮਸਰਤ ਆਲਮ ਗੁਟ) ਨੂੰ ਗੈਰ-ਕਾਨੂੰਨੀ ਸੰਗਠਨ ਐਲਾਨ ਕੀਤਾ ਸੀ।

#ਕਦਰ #ਸਰਕਰ #ਨ #ਤਹਰਕਏਹਰਅਤ #ਨ #ਐਲਨਆ #ਅਤਵਦ #ਸਗਠਨ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *