ਜਲੰਧਰ: ਸ਼ਾਹਕੋਟ ਪੁਲਿਸ (Shahkot police) ਵੱਲੋਂ ਸਤਲੁਜ ਦਰਿਆ ‘ਤੇ ਸਥਾਪਤ ਹਾਈਟੈਕ ਚੌਕੀ ‘ਤੇ ਇੱਕ ਕਾਰ ਸਵਾਰ ਨੇ ਇੱਕ ਏ.ਐਸ.ਆਈ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।

ਜਾਣਕਾਰੀ ਅਨੁਸਾਰ ਕੱਲ੍ਹ ਸਵੇਰੇ ਕਰੀਬ 11.30 ਵਜੇ ਰੁਟੀਨ ਚੈਕਿੰਗ ਦੌਰਾਨ ਸਤਲੁਜ ਦਰਿਆ ‘ਤੇ ਸ਼ਾਹਕੋਟ ਪੁਲਿਸ ਵੱਲੋਂ ਲਗਾਏ ਗਏ ਹਾਈਟੈਕ ਨਾਕੇ ‘ਤੇ ਖੜ੍ਹੇ ਪੰਜਾਬ ਪੁਲਿਸ ਦੇ ਏ.ਐਸ.ਆਈ ਸੁਰਜੀਤ ਸਿੰਘ ਨੇ ਮੋਗਾ ਵਾਲੇ ਪਾਸੇ ਤੋਂ ਆ ਰਹੀ ਇੱਕ ਚਿੱਟੇ ਰੰਗ ਦੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਚਾਲਕ ਕਾਰ ਸਵਾਰਾਂ ਨੇ ਕਾਰ ਰੁਕਣ ਦੀ ਬਜਾਏ ਏ.ਐਸ.ਆਈ ਸੁਰਜੀਤ ਸਿੰਘ ਨੂੰ ਕੁਚਲਦੇ ਹੋਏ ਸ਼ਾਹਕੋਟ ਵੱਲ ਫਰਾਰ ਹੋ ਗਏ। ਟੱਕਰ ਦੀ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ।

ਗੰਭੀਰ ਜ਼ਖ਼ਮੀ ਏ.ਐਸ.ਆਈ ਸੁਰਜੀਤ ਸਿੰਘ ਨੂੰ ਪਹਿਲਾਂ ਸਿਵਲ ਹਸਪਤਾਲ ਸ਼ਾਹਕੋਟ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ, ਜਿੱਥੋਂ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਡੀ.ਐਮ.ਸੀ ਲੁਧਿਆਣਾ ਰੈਫਰ ਕਰ ਦਿੱਤਾ। ਇਸ ਸਬੰਧੀ ਡੀ.ਐਸ.ਪੀ ਸ਼ਾਹਕੋਟ ਨਰਿੰਦਰ ਸਿੰਘ ਔਜਲਾ ਨੇ ਦੱਸਿਆ ਕਿ ਏ.ਐਸ.ਆਈ. ਸੁਰਜੀਤ ਸਿੰਘ ਦੀਆਂ ਦੋਵੇਂ ਲੱਤਾਂ ਅਤੇ ਇੱਕ ਬਾਂਹ ਟੁੱਟ ਗਈ ਹੈ ਅਤੇ ਉਸ ਦੀ ਹਾਲਤ ਸਥਿਰ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਕਾਰ ਵਿੱਚ ਸਵਾਰ ਦੋਸ਼ੀਆਂ ਦੀ ਪਛਾਣ ਕਰਕੇ ਕਾਬੂ ਕਰ ਲਿਆ ਜਾਵੇਗਾ।

#ਜਲਧਰ #ਚ #ਨਕ #ਤ #ਖੜਹ #ASI #ਨ #ਕਰ #ਸਵਰ #ਨ #ਕਚਲਆ

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *