ਜਲੰਧਰ: ਠੰਡ ਕਾਰਨ ਅੰਮ੍ਰਿਤਸਰ ਦੇ ਸਰਕਾਰੀ ਸਕੂਲ ਦੇ ਬੱਚੇ ਦੀ ਮੌਤ ਤੋਂ ਬਾਅਦ ਕਾਂਗਰਸੀ ਆਗੂ ਪਰਗਟ ਸਿੰਘ (Congress leader Pargat Singh) ਦਾ ਬਿਆਨ ਸਾਹਮਣੇ ਆਇਆ ਹੈ। ਪਰਗਟ ਸਿੰਘ ਨੇ ਇੱਕ ਟਵੀਟ ਰਾਹੀਂ ਪੰਜਾਬ ਸਰਕਾਰ (Punjab government) ਤੋਂ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਕੂਲਾਂ ਵਿੱਚ ਤੁਰੰਤ ਛੁੱਟੀਆਂ ਕਰਨ ਦੀ ਮੰਗ ਕੀਤੀ ਹੈ।

ਉਹਨਾਂ ਲਿਖਿਆ ਹੈ ਕਿ, “ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਦੇ ਇੱਕ ਬੱਚੇ ਦੀ ਮੌਤ ਹੋਣ ਦੀ ਦੁਖਦਾਈ ਖਬਰ ਆਈ ਹੈ। ਬੱਚੇ ਨੂੰ ਠੰਢ ਕਰਕੇ ਦਿਮਾਗੀ ਬੁਖਾਰ ਹੋ ਗਿਆ, ਜਿਸ ਕਾਰਨ ਉਸ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਹੈ ਕਿ ਮੈਂ ਭਗਵੰਤ ਮਾਨ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਕੜਾਕੇ ਦੀ ਠੰਢ ਕਾਰਨ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਵਿੱਚ ਤੁਰੰਤ ਛੁੱਟੀਆਂ ਦਾ ਐਲਾਨ ਕੀਤਾ ਜਾਵੇ।”

#ਠਢ #ਕਰਨ #ਸਕਲ #ਬਚ #ਦ #ਮਤ #ਤ #ਬਅਦ #ਪਰਗਟ #ਸਘ #ਨ #ਪਜਬ #ਸਰਕਰ #ਨ #ਕਤ #ਇਹ #ਅਪਲ

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *