ਮੋਗਾ: ‘ਵਾਰਿਸ ਪੰਜਾਬ ਦੇ’ (‘Waris Punjab De’) ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਸਾਥੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੂੰ ਛੇ ਦਿਨ ਦੀ ਪੈਰੋਲ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਲਵੰਤ ਸਿੰਘ ਰਾਊਕੇ ਦੇ ਚਾਚੇ ਦਾ ਦਿਹਾਂਤ ਹੋ ਗਿਆ ਹੈ ਜਿਸ ਕਰਕੇ ਉਸ ਨੂੰ ਪੈਰੋਲ ਦਿੱਤੀ ਗਈ ਹੈ। ਇਸ ਤੋਂ ਬਾਅਦ ਉਹ ਮੋਗਾ ਸਥਿਤ ਆਪਣੇ ਪਿੰਡ ਜਾਣਗੇ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਕੇਸ ਵਿੱਚ ਪਹਿਲੀ ਵਾਰ ਕਿਸੇ ਵਿਅਕਤੀ ਨੂੰ ਪੈਰੋਲ ਮਿਲੀ ਹੈ। ਜ਼ਿਕਰਯੋਗ ਹੈ ਕਿ ‘ਵਾਰਿਸ ਪੰਜਾਬ ਦੇ’ ਦੇ ਅੰਮ੍ਰਿਤਪਾਲ ਸਿੰਘ ਅਤੇ 9 ਹੋਰ ਮੈਂਬਰਾਂ ਨੂੰ ਅਜਨਾਲਾ ਪੁਲਿਸ ਸਟੇਸ਼ਨ ਹਿੰਸਾ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 2023 ਤੋਂ ਡਿਬਰੂਗੜ੍ਹ ਜੇਲ੍ਹ (Dibrugarh jail) ‘ਚ ਬੰਦ ਹਨ।

#ਡਬਰਗੜਹ #ਜਲਹ #ਚ #ਬਦ #ਅਮਰਤਪਲ #ਸਘ #ਦ #ਸਥ #ਨ #ਮਲ #ਪਰਲ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *