ਦਿੱਲੀ : ਦਿੱਲੀ ਦੇ ਸਿੱਖਿਆ ਡਾਇਰੈਕਟੋਰੇਟ (Delhi education directorate) ਨੇ ਸ਼ਨੀਵਾਰ ਰਾਤ ਨੂੰ ਰਾਸ਼ਟਰੀ ਰਾਜਧਾਨੀ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦੇ ਆਦੇਸ਼ ਨੂੰ ਵਾਪਸ ਲੈ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਇਸ ਤੋਂ ਪਹਿਲਾਂ ਦਿਨ ‘ਚ ਡਾਇਰੈਕਟੋਰੇਟ ਨੇ ਕਿਹਾ ਸੀ ਕਿ ਦਿੱਲੀ ‘ਚ ਕੜਾਕੇ ਦੀ ਸਰਦੀ ਕਾਰਨ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ 10 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਬਾਅਦ ਵਿੱਚ ਦਿੱਲੀ ਸਰਕਾਰ (Delhi government) ਦੇ ਇੱਕ ਅਧਿਕਾਰੀ ਨੇ ਕਿਹਾ ਕਿ ਆਦੇਸ਼ ਵਿੱਚ ਕੁਝ ਗਲਤੀ ਸੀ। ਅਧਿਕਾਰੀ ਨੇ ਕਿਹਾ, ”ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਹੁਕਮ ਗਲਤੀ ਨਾਲ ਜਾਰੀ ਕੀਤਾ ਗਿਆ ਸੀ।

ਇਹ ਹੁਕਮ ਤੁਰੰਤ ਵਾਪਸ ਲੈ ਲਿਆ ਗਿਆ ਹੈ ਅਤੇ ਅੱਜ ਇਸ ਬਾਰੇ ਫ਼ੈਸਲਾ ਲਿਆ ਜਾਵੇਗਾ।” ਸਰਦੀਆਂ ਦੀਆਂ ਛੁੱਟੀਆਂ ਸ਼ਨੀਵਾਰ ਨੂੰ ਖਤਮ ਹੋ ਗਈਆਂ ਹਨ ਅਤੇ ਸਕੂਲ ਸੋਮਵਾਰ ਤੋਂ ਮੁੜ ਖੁੱਲ੍ਹਣਗੇ। ਦਿੱਲੀ ਵਿੱਚ ਸੀਤ ਲਹਿਰ ਚੱਲ ਰਹੀ ਹੈ ਅਤੇ ਭਾਰਤ ਦੇ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਸੰਘਣੀ ਧੁੰਦ, ਹਲਕੀ ਬਾਰਿਸ਼ ਅਤੇ ਤਾਪਮਾਨ ਵਿੱਚ ਗਿਰਾਵਟ ਕਾਰਨ ‘ਯੈਲੋ ਅਲਰਟ’ ਜਾਰੀ ਕੀਤਾ ਹੈ।

#ਦਲ #ਸਰਕਰ #ਨ #ਦਰ #ਰਤ #ਛਟਆ #ਵਧਉਣ #ਦ #ਹਕਮ #ਲਆ #ਵਪਸ

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *