ਪਟਿਆਲਾ: ਪਟਿਆਲਾ ਜ਼ਿਲ੍ਹੇ (Patiala district) ਦੇ ਹਲਕਾ ਸਨੌਰ (Halka Sanur) ਦੇ ਥਾਣਾ ਸਦਰ ਨੇੜੇ ਇੱਕ ਵੱਡੀ ਘਟਨਾ ਵਾਪਰੀ ਹੈ, ਜਿੱਥੇ ਇੱਕ ਸਕੂਟਰ ਸਵਾਰ ਤਿੰਨ ਨੌਜਵਾਨਾਂ ਨੇ ਦੁਕਾਨ ਖੋਲ੍ਹ ਰਹੇ ਇੱਕ ਨੌਜਵਾਨ ‘ਤੇ ਤੇਜ਼ਾਬ ਸੁੱਟ ਦਿੱਤਾ। ਪੀੜਤ ਨੌਜਵਾਨ ਦਾ ਨਾਂ ਨਿਖਿਲ ਦੱਸਿਆ ਜਾ ਰਿਹਾ ਹੈ ਜੋ ਕਿ ਹਲਕਾ ਸਨੌਰ ਦਾ ਰਹਿਣ ਵਾਲਾ ਹੈ। ਇਸ ਘਟਨਾ ਦੀਆਂ ਸੀ.ਸੀ.ਟੀ.ਵੀ. ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ਵਿੱਚ ਪੀੜਤ ਨੌਜਵਾਨ ਨਿਖਿਲ ਤੇਜ਼ਾਬ ਸਰੀਰ ਉੱਪਰ ਡਿੱਗਣ ਮਗਰੋਂ ਤੜਫਦਾ ਹੋਇਆ ਵਿਖਾਈ ਦੇ ਰਿਹਾ ਹੈ।

ਪੀੜਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਿਖਿਲ ਸਵੇਰੇ ਆਪਣੀ ਦੁਕਾਨ ਖੋਲ੍ਹ ਕੇ ਅੰਦਰ ਜਾ ਰਿਹਾ ਸੀ ਕਿ ਇਸੇ ਦੌਰਾਨ ਨੌਜਵਾਨ ਨੇ ਆ ਕੇ ਤੇਜ਼ਾਬ ਕੱਢ ਕੇ ਉਸ ‘ਤੇ ਸੁੱਟ ਦਿੱਤਾ, ਜਿਸ ਕਾਰਨ ਨਿਖਿਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਫਿਲਹਾਲ ਪੀੜਤ ਨੌਜਵਾਨ ਹਸਪਤਾਲ ‘ਚ ਜ਼ੇਰੇ ਇਲਾਜ ਹੈ।

ਪੀੜਤ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਨੂੰ ਮੰਗ ਕੀਤੀ ਹੈ ਕਿ ਜਲਦ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇ ਕਿਉਂਕਿ ਜਿਹੜੀ ਥਾਂ ਦੇ ਉੱਪਰ ਇਹ ਘਟਨਾ ਵਾਪਰੀ ਹੈ, ਉਸੀ ਥਾਂ ਦੇ ਨਾਲ ਨੌਜਵਾਨ ਬੱਚੇ ਖੇਡਦੇ ਹਨ, ਜੇਕਰ ਉਨ੍ਹਾਂ ਨੂੰ ਕੁਝ ਹੋ ਜਾਂਦਾ ਤਾਂ ਕੌਣ ਜ਼ਿੰਮੇਵਾਰ ਹੁੰਦਾ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਨਿਖਿਲ ਦੇ ਬਿਆਨ ਦਰਜ ਕੀਤੇ ਹਨ ਅਤੇ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਅਸੀਂ ਜਲਦ ਦੋਸ਼ੀਆਂ ਨੂੰ ਕਾਬੂ ਕਰਾਂਗੇ।

#ਪਟਆਲ #ਜਲਹ #ਚ #ਥਣ #ਸਦਰ #ਨੜ #ਵਪਰ #ਇਕ #ਵਡ #ਘਟਨ

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *