ਲੁਧਿਆਣਾ : ਸੈਸ਼ਨ 2023-24 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਹੋਰਾਂ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ (pre-matric scholarship) ਤਹਿਤ ਨੈਸ਼ਨਲ ਸਕਾਲਰਸ਼ਿਪ ਪੋਰਟਲ ‘ਤੇ ਅਪਲਾਈ ਕਰਨ ਸਬੰਧੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਨੈਸ਼ਨਲ ਸਕਾਲਰਸ਼ਿਪ ਪੋਰਟਲ 11-12-2023 ਤੋਂ ਸੈਸ਼ਨ 2023-24 ਦੌਰਾਨ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਫਾਰ ਐਸਸੀ ਐਂਡ ਅਦਰਜ਼ (ਕੰਪੋਨੈਂਟ-1) ਅਤੇ (ਕੰਪੋਨੈਂਟ-2) ਤਹਿਤ ਖੋਲ੍ਹਿਆ ਗਿਆ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਦੇਖਿਆ ਗਿਆ ਹੈ ਕਿ ਬਹੁਤ ਘੱਟ ਵਿਦਿਆਰਥੀਆਂ ਨੇ ਇਸ ਸਕੀਮ ਲਈ ਅਪਲਾਈ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 5-02-2024 ਹੈ ਅਤੇ ਇਸ ਤੋਂ ਬਾਅਦ ਪੋਰਟਲ ਦੀ ਮਿਤੀ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ।

ਇਸ ਕਾਰਨ ਸਕੂਲਾਂ ਦੇ ਮੁਖੀਆਂ ਨੂੰ ਕਿਹਾ ਗਿਆ ਹੈ ਕਿ ਉਹ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਅਪਲਾਈ ਕਰਨ ਦੀਆਂ ਹਦਾਇਤਾਂ ਦੇਣ ਤਾਂ ਜੋ ਯੋਗ ਵਿਦਿਆਰਥੀ ਵਜ਼ੀਫ਼ਾ ਲੈਣ ਦੇ ਲਾਭ ਤੋਂ ਵਾਂਝੇ ਨਾ ਰਹਿ ਜਾਣ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਨੈਸ਼ਨਲ ਸਕਾਲਰਸ਼ਿਪ ਪੋਰਟਲ ‘ਤੇ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਹੀ ਵਿਚਾਰਿਆ ਜਾਵੇਗਾ ਅਤੇ ਈ-ਪੰਜਾਬ ਪੋਰਟਲ ‘ਤੇ ਅਪਲਾਈ ਕਰਨ ਵਾਲੇ ਵਿਦਿਆਰਥੀਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।

#ਪਰਮਟਰਕ #ਸਕਲਰਸਪ #ਦ #ਮਗ #ਕਰਨ #ਵਲ #ਵਦਆਰਥਆ #ਲਈ #ਅਹਮ #ਖਬਰ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *