ਚੰਡੀਗੜ੍ਹ: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਆ ਰਹੀ ਹੈ। ਹੁਣੇ ਹੁਣੇ ਮੌਸਮ ਵਿਭਾਗ (Meteorological Department) ਨੇ ਅਗਲੇ 24 ਘੰਟਿਆਂ ਲਈ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਚੰਡੀਗੜ੍ਹ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਠਾਨਕੋਟ, ਪਟਿਆਲਾ, ਰੂਪਨਗਰ, ਐਸ.ਏ.ਐਸ.ਨਗਰ, ਐਸ.ਬੀ.ਐਸ.ਨਗਰ, ਤਰਨਤਾਰਨ ਵਿੱਚ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ। 

ਸੰਘਣੀ ਧੁੰਦ ਵਿੱਚ ਵਿਜ਼ੀਬਿਲਟੀ ਨਾ ਹੋਣ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ। ਅਜਿਹੇ ‘ਚ ਬਹੁਤ ਜ਼ਰੂਰੀ ਕੰਮ ਹੋਣ ‘ਤੇ ਹੀ ਘਰ ਤੋਂ ਬਾਹਰ ਨਿਕਲਣ ਤੋਂ ਬਚੋ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 1 ਜਨਵਰੀ ਨੂੰ ਰੈੱਡ ਅਲਰਟ ਅਤੇ 2 ਅਤੇ 3 ਜਨਵਰੀ ਨੂੰ ਆਰੇਂਜ ਅਲਰਟ ਜਾਰੀ ਕੀਤਾ ਹੈ।

#ਪਜਬ #ਚ #ਅਗਲ #ਘਟਆ #ਲਈ #ਇਨਹ #ਜਲਹਆ #ਚ #ਰਡ #ਅਲਰਟ #ਜਰ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *