ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਦੇ ਜ਼ੀਰਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ੀਰਾ ਵਿੱਚ ਸਪੈਸ਼ਲ ਟਾਸਕ ਫੋਰਸ (Special Task Force) (ਐਸ.ਟੀ.ਐਫ.) ਦਾ ਨਸ਼ਾ ਤਸਕਰਾਂ ਨਾਲ ਮੁਕਾਬਲਾ ਹੋਣ ਦੀ ਸੂਚਨਾ ਹੈ। ਇਸ ਦੌਰਾਨ ਨਸ਼ਾ ਤਸਕਰਾਂ ਨੇ STF ‘ਤੇ ਕਰਾਸ ਫਾਇਰਿੰਗ ਕਰ ਦਿੱਤੀ। ਟੀਮ ਵੱਲੋਂ ਕੀਤੀ ਜਵਾਬੀ ਕਾਰਵਾਈ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਗੋਲੀਆਂ ਲੱਗੀਆਂ ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਨਹੀਂ ਕੀਤਾ ਗਿਆ ਹੈ।

ਇਸ ਦੌਰਾਨ ਸਮੱਗਲਰਾਂ ਦੇ ਕਬਜ਼ੇ ‘ਚੋਂ 3 ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਨਸ਼ਾ ਤਸਕਰ ਇਲਾਕੇ ‘ਚ ਕਾਫੀ ਸਮੇਂ ਤੋਂ ਸਰਗਰਮ ਸਨ। STF ਵੱਲੋਂ ਇਹ ਸਾਰੀ ਕਾਰਵਾਈ ਜ਼ੀਰਾ ਤਲਵੰਡੀ ਰੋਡ ‘ਤੇ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਤਸਕਰ ਆਪਣੀ ਸਵਿਫਟ ਕਾਰ ‘ਚ ਭੱਜਦੇ ਹੋਏ ਪੁਲਿਸ ‘ਤੇ ਫਾਇਰਿੰਗ ਕਰ ਗਏ। ਇਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਬਾਰੀ ਕੀਤੀ ਜਿਸ ਵਿੱਚ ਦੋ ਤਸਕਰਾਂ ਨੂੰ ਗੋਲ਼ੀ ਲੱਗ ਗਈ।

#ਪਜਬ #ਚ #ਵਡ #ਐਨਕਊਟਰ #ਦ #ਨਸ #ਤਸਕਰ #ਢਰ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *