ਲੁਧਿਆਣਾ : ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ (Punjab government) ਨੇ 8 ਤੋਂ 14 ਜਨਵਰੀ ਤੱਕ ਸੂਬੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ (private and government schools) ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਰਾਜ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਰਕਾਰ ਨੇ ਉਪਰੋਕਤ ਫ਼ੈਸਲਾ ਲਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਇੱਕ ਟਵੀਟ ਰਾਹੀਂ ਦਿੱਤੀ ਹੈ। ਦਰਅਸਲ ਪਿਛਲੇ ਕੁਝ ਦਿਨਾਂ ਤੋਂ ਸੂਬੇ ‘ਚ ਕੜਾਕੇ ਦੀ ਠੰਡ ਅਤੇ ਧੁੰਦ ਪੈ ਰਹੀ ਹੈ, ਜਿਸ ਕਾਰਨ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਦੂਜੇ ਪਾਸੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਪੈ ਰਹੀ ਕੜਾਕੇ ਦੀ ਠੰਡ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਮਿਤੀ 14 ਜਨਵਰੀ 2024 ਤੱਕ ਦਸਵੀਂ ਜਮਾਤ ਤੱਕ ਦੇ ਸਕੂਲਾਂ ਵਿਚ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ, ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ। 11ਵੀਂ ਅਤੇ 12ਵੀਂ ਜਮਾਤ ਦੀਆਂ ਰੈਗੂਲਰ ਜਮਾਤਾਂ ਸਕੂਲ ਵਿਖੇ ਹੀ ਲੱਗਣਗੀਆਂ ਜਿਨ੍ਹਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾ ਹੋਵੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।

#ਪਜਬ #ਚ #ਸਰਦਆ #ਦ #ਮਦਨਜਰ #ਛਟਆ #ਦ #ਐਲਨ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *