ਚੰਡੀਗੜ੍ਹ: ਪੰਜਾਬ (Punjab) ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਸੂਬੇ ‘ਚ ਵੱਧ ਤੋਂ ਵੱਧ ਤਾਪਮਾਨ ਵਧਣ ਦੇ ਬਾਵਜੂਦ ਠੰਡ ਅਜੇ ਵੀ ਜ਼ੋਰਾਂ ‘ਤੇ ਹੈ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਜਦੋਂ ਵੱਧ ਤੋਂ ਵੱਧ ਤਾਪਮਾਨ (maximum temperature) 12 ਡਿਗਰੀ ਤੋਂ ਉਪਰ ਪਹੁੰਚ ਜਾਂਦਾ ਹੈ ਤਾਂ ਕੜਾਕੇ ਦੀ ਠੰਢ ਤੋਂ ਰਾਹਤ ਮਿਲਣੀ ਸ਼ੁਰੂ ਹੋ ਜਾਂਦੀ ਹੈ ਪਰ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਕਾਰਨ ਠੰਢ ਜਾਰੀ ਹੈ। ਰੈੱਡ ਅਤੇ ਆਰੇਂਜ ਜ਼ੋਨ ‘ਚੋਂ ਬਾਹਰ ਨਿਕਲੇ ਪੰਜਾਬ ‘ਚ ਹਵਾਵਾਂ ਦੀ ਦਿਸ਼ਾ ਬਦਲਣ ਨਾਲ ਠੰਡ ਵਧ ਗਈ ਹੈ।

ਇਹ ਕੜਾਕੇ ਦੀ ਸਰਦੀ ਦੇ ਆਖਰੀ ਦਿਨ ਹਨ, ਜਿਸ ਵਿੱਚ 1-2 ਦਿਨਾਂ ਬਾਅਦ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ। ਮਾਹਿਰਾਂ ਅਨੁਸਾਰ ਮੌਸਮ ਵਿੱਚ ਆਏ ਬਦਲਾਅ ਨੇ ਦਸਤਕ ਦੇ ਦਿੱਤੀ ਹੈ। ਦੁਪਹਿਰ ਦੇ ਮੁਕਾਬਲੇ ਸਵੇਰ ਅਤੇ ਰਾਤ ਨੂੰ ਠੰਢ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਲੋਕ ਘਰਾਂ ਵਿੱਚ ਬੈਠਣ ਲਈ ਮਜ਼ਬੂਰ ਹਨ। ਆਉਣ ਵਾਲੇ ਦਿਨਾਂ ਵਿਚ ਜ਼ਿਆਦਾਤਰ ਤਾਪਮਾਨ ਵਧਣ ਦੀ ਭਵਿੱਖਬਾਣੀ ਕੀਤੀ ਗਈ ਹੈ।

#ਪਜਬ #ਚ #ਹਵਵ #ਦ #ਬਦਲਆ #ਰਖ #ਵਧਆ #ਸਤ #ਕਹਰ #ਦ #ਕਹਰ

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *