ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਕੱਢਣ ਦੇ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦੀ ਪਰੇਡ ਵਿੱਚੋਂ ਪੰਜਾਬ ਦੀ ਝਾਂਕੀ ਨੂੰ ਬਾਹਰ ਕਰਕੇ ਪੰਜਾਬ ਦੇ ਮਾਣਮੱਤੇ, ਬਹਾਦਰ ਅਤੇ ਦੇਸ਼ ਭਗਤ ਪੰਜਾਬੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਵਿਤਕਰੇ ਵਿਰੁੱਧ ਦਖਲ ਦੇਣ ਲਈ ਕਿਹਾ ਹੈ।

ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਸ਼ਲ ਮੀਡੀਆ ‘ਤੇ ਟਵੀਟ ਕਰਕੇ ਕਿਹਾ ਕਿ ਸੁਖਬੀਰ ਬਾਦਲ ਨੇ ਕਿਹਾ ਕਿ ਕੋਈ ਵੀ ਕੌਮੀ ਸਮਾਗਮ ਸਾਡੇ ਮਹਾਨ ਗੁਰੂ ਸਾਹਿਬਾਨ, ਸਾਹਿਬਜ਼ਾਦਿਆਂ ਦੀ ਵਿਰਾਸਤ ਅਤੇ ਸਾਡੇ ਅਣਗਿਣਤ ਨਾਇਕਾਂ ਦੀਆਂ ਸ਼ਹਾਦਤਾਂ ਨੂੰ ਉਜਾਗਰ ਕੀਤੇ ਬਗੈਰ ਕਿਵੇਂ ਸੰਪੂਰਨ ਹੋ ਸਕਦਾ ਹੈ? ਸੁਖਬੀਰ ਬਾਦਲ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਨਾਲ ਅਜਿਹੇ ਬੇਇਨਸਾਫ਼ੀ ਕਰਨ ਵਾਲਿਆਂ ਨੂੰ ਜਲਦ ਪਛਾਣਿਆ ਜਾਵੇ ਅਤੇ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਪਰੇਡ ‘ਚੋਂ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ ਸੀ ਅਤੇ ਹੁਣ ਸੁਖਬੀਰ ਬਾਦਲ ਨੇ ਵੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ।

The post ਪੰਜਾਬ ਦੀ ਝਾਕੀ ਨੂੰ ਲੈ ਕੇ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤੀ ਇਹ ਅਪੀਲ appeared first on Time Tv.

#ਪਜਬ #ਦ #ਝਕ #ਨ #ਲ #ਕ #ਸਖਬਰ #ਬਦਲ #ਨ #ਪਰਧਨ #ਮਤਰ #ਮਦ #ਨ #ਕਤ #ਇਹ #ਅਪਲ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *