Estimated read time 1 min read

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Former Deputy CM Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ (Supreme Court) ਸੋਮਵਾਰ 30 ਅਕਤੂਬਰ ਨੂੰ ਆਪਣਾ ਫ਼ੈਸਲਾ ਸੁਣਾਏਗੀ।

ਸਿਸੋਦੀਆ ਨੂੰ 26 ਫਰਵਰੀ, 2023 ਨੂੰ ਦਿੱਲੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਲਈ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਫਰਵਰੀ ਤੋਂ ਜੇਲ੍ਹ ਵਿੱਚ ਬੰਦ ਹਨ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੇ ਬੈਂਚ ਨੇ ਸਬੰਧਤ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 17 ਅਕਤੂਬਰ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

ਸਿਸੋਦੀਆ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਰਜ ਮਾਮਲਿਆਂ ਵਿੱਚ ਪਹਿਲਾਂ ਵਿਸ਼ੇਸ਼ ਅਦਾਲਤ ਅਤੇ ਫਿਰ ਦਿੱਲੀ ਹਾਈ ਕੋਰਟ ਦੁਆਰਾ ਜ਼ਮਾਨਤ ਦੀ ਅਰਜ਼ੀ ਖਾਰਜ ਕੀਤੇ ਜਾਣ ਤੋਂ ਬਾਅਦ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।

The post ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਭਲਕੇ ਸੁਣਾਏਗੀ ਆਪਣਾ ਫ਼ੈਸਲਾ appeared first on Time Tv.

#ਮਨਸ #ਸਸਦਆ #ਦ #ਜਮਨਤ #ਪਟਸਨ #ਤ #ਸਪਰਮ #ਕਰਟ #ਭਲਕ #ਸਣਏਗ #ਆਪਣ #ਫ਼ਸਲ

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *