ਜਲੰਧਰ : ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਲੋਕਾਂ ‘ਚ ਪੈਦਾ ਹੋ ਰਹੇ ਰੋਸ ਦੇ ਵਿਚਕਾਰ ਟਰਾਂਸਪੋਰਟਰਾਂ ਦੀ ਹੜਤਾਲ ਨੂੰ ਲੈ ਕੇ ਇਕ ਰਾਹਤ ਦੀ ਖ਼ਬਰ ਹੈ। ਜਲੰਧਰ ਦੇ ਇੰਡੀਅਨ ਆਇਲ ਟਰਮੀਨਲ ‘ਤੇ ਤੇਲ ਟੈਂਕਰ ਚਾਲਕਾਂ ਨੇ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤੇਲ ਟੈਂਕਰ ਚਾਲਕਾਂ ਨੇ ਇਹ ਫ਼ੈਸਲਾ ਜਲੰਧਰ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਤੋਂ ਬਾਅਦ ਲਿਆ ਹੈ।

ਜ਼ਿਕਰਯੋਗ ਹੈ ਕਿ ਨਵੇਂ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਟਰੱਕ ਡਰਾਈਵਰਾਂ ਵੱਲੋਂ ਕੀਤੀ ਗਈ ਹੜਤਾਲ ਕਾਰਨ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ ‘ਤੇ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਅਸਲ ‘ਚ ਲੋਕਾਂ ‘ਚ ਇਹ ਖਬਰ ਫੈਲ ਗਈ ਹੈ ਕਿ ਹੜਤਾਲ ਕਾਰਨ ਪੈਟਰੋਲ ਪੰਪਾਂ ‘ਤੇ ਤੇਲ ਖਤਮ ਹੋ ਰਿਹਾ ਹੈ। ਜਿਸ ਕਾਰਨ ਲੋਕ ਆਪਣੀਆਂ ਗੱਡੀਆਂ ਵਿੱਚ ਤੇਲ ਭਰਨ ਲਈ ਲੰਬੀਆਂ ਲਾਈਨਾਂ ਵਿੱਚ ਖੜ੍ਹੇ ਹਨ। ਪੰਜਾਬ ਵਿੱਚ ਵੀ ਬੱਸ ਸੇਵਾ ਪ੍ਰਭਾਵਿਤ ਹੋਈ ਹੈ। ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਗੁਰਦਾਸਪੁਰ, ਬਠਿੰਡਾ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਪੈਟਰੋਲ ਪੰਪਾਂ ’ਤੇ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ।

#ਲਕ #ਨ #ਵਡ #ਰਹਤ #ਤਲ #ਟਕਰ #ਚਲਕ #ਦ #ਹੜਤਲ #ਖਤਮ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *