ਅੰਮ੍ਰਿਤਸਰ: ਸਰਕਾਰੀ ਐਲੀਮੈਂਟਰੀ ਸਕੂਲ ਭੰਗਵਾ (Government Elementary School Bhangwa) ਦੇ ਇੱਕ ਅਧਿਆਪਕ ਨੂੰ ਸਿੱਖਿਆ ਵਿਭਾਗ (Education Department) ਨੇ ਮੁਅੱਤਲ ਕਰ ਦਿੱਤਾ ਹੈ। ਵਿਭਾਗ ਨੇ ਸਬੰਧਤ ਅਧਿਆਪਕ ਨੂੰ ਹੈੱਡ ਕੁਆਟਰ, ਜ਼ਿਲ੍ਹਾ ਸਿੱਖਿਆ ਦਫ਼ਤਰ, ਐਲੀਮੈਂਟਰੀ, ਤਰਨਤਾਰਨ ਵਿਖੇ ਬੁਲਾਇਆ ਹੈ। ਅਧਿਆਪਕ ‘ਤੇ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਇਸ ਦੀ ਪੁਸ਼ਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਜੇਸ਼ ਸ਼ਰਮਾ ਨੇ ਕੀਤੀ ਹੈ।

ਜਾਣਕਾਰੀ ਅਨੁਸਾਰ ਬਲਾਕ ਮਜੀਠਾ ਅਧੀਨ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਭੰਗਵਾ ਦੇ ਅਧਿਆਪਕ ‘ਤੇ ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦਾ ਦੋਸ਼ ਲੱਗਾ ਹੈ। ਸਿੱਖਿਆ ਵਿਭਾਗ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਲਾਕ ਸਿੱਖਿਆ ਅਫ਼ਸਰ ਜਤਿੰਦਰ ਸਿੰਘ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਕਰੀਬ 12 ਘੰਟੇ ਬਾਅਦ ਜਾਂਚ ਪੂਰੀ ਹੋਣ ਤੋਂ ਬਾਅਦ ਵਿਭਾਗ ਵੱਲੋਂ ਸਬੰਧਤ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਇਹ ਰਿਪੋਰਟ ਬੀਤੇ ਦਿਨੀਂ ਡਾਇਰੈਕਟਰ ਐਲੀਮੈਂਟਰੀ ਨੂੰ ਸੌਂਪੀ ਗਈ ਸੀ, ਜਿਸ ਤੋਂ ਬਾਅਦ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਮੀਟਿੰਗ ਵਿੱਚ ਉਪਰੋਕਤ ਮਾਮਲਾ ਵਿਚਾਰਿਆ ਗਿਆ ਸੀ, ਜਿਸ ਤੋਂ ਬਾਅਦ ਡਾਇਰੈਕਟਰ ਸਤਨਾਮ ਸਿੰਘ ਨੇ ਸਬੰਧਤ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਸੀ। ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਉਨ੍ਹਾਂ ਨੂੰ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ 1970 ਤਹਿਤ ਸਰਕਾਰੀ ਨੌਕਰੀ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।

#ਵਦਆਰਥਣ #ਨਲ #ਛੜਛੜ #ਦ #ਮਮਲ #ਚ #ਅਧਆਪਕ #ਖਲਫ #ਸਖਤ #ਕਰਵਈ

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *