ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ.ਸਿੰਘ (Special Chief Secretary VK Singh) ਨੂੰ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਸਕੱਤਰ ਵੀ.ਕੇ. ਸਿੰਘ ਨੂੰ ਪੰਜਾਬ ਦੇ ਵਿੱਤ ਕਮਿਸ਼ਨਰ ਸਹਿਕਾਰਤਾ ਅਤੇ ਪੰਜਾਬ ਭਵਨ ਦਿੱਲੀ ਵਿਖੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਵਰਨਣਯੋਗ ਹੈ ਕਿ ਵੀ.ਕੇ ਸਿੰਘ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਮਾਨ ਦਾ ਵਿਸ਼ੇਸ਼ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਵਿਜੇ ਕੁਮਾਰ ਮੂਲ ਰੂਪ ਤੋਂ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਪੰਜਾਬ ਕੇਡਰ ਦੇ 1990 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ। ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿੱਚ ਕਈ ਅਹਿਮ ਅਹੁਦਿਆਂ ’ਤੇ ਕੰਮ ਕਰਨ ਦਾ ਲੰਮਾ ਤਜਰਬਾ ਹੈ। ਉਹ 33 ਸਾਲਾਂ ਤੱਕ ਪੰਜਾਬ ਅਤੇ ਕੇਂਦਰ ਸਰਕਾਰ ਦੇ ਕਈ ਅਹਿਮ ਵਿਭਾਗਾਂ ਵਿੱਚ ਸੇਵਾ ਨਿਭਾ ਚੁੱਕੇ ਹਨ।

#ਵਸਸ #ਮਖ #ਸਕਤਰ #ਵ.ਕ.ਸਘ #ਨ #ਸਪ #ਗਈ #ਇਕ #ਹਰ #ਜਮਵਰ

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *