ਚੰਡੀਗੜ੍ਹ : ਹਰ ਸਾਲ ਹਜ਼ਾਰਾਂ-ਲੱਖਾਂ ਲੋਕ ਵਿਦੇਸ਼ ਜਾਣ ਲਈ ‘ਡੰਕੀ ਰੂਟ’ ਦਾ ਗੈਰ-ਕਾਨੂੰਨੀ ਤਰੀਕਾ ਅਪਣਾਉਂਦੇ ਹਨ, ਇਹ ਬਹੁਤ ਖਤਰਨਾਕ ਹੈ। ਇਸ ਵਿੱਚ ਮੰਜ਼ਿਲ ‘ਤੇ ਪਹੁੰਚਣ ਦੀ ਕੋਈ ਗਾਰੰਟੀ ਨਹੀਂ ਹੁੰਦੀ, ਕਈ ਵਾਰ ਲੋਕ ਮਰ ਜਾਂਦੇ ਹਨ ਅਤੇ ਜੇਕਰ ਕੋਈ ਉੱਥੇ ਪਹੁੰਚ ਵੀ ਜਾਂਦਾ ਹੈ ਤਾਂ ਕਈ ਵਾਰ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਜਾਂਦਾ ਹੈ। ਹੁਣ ਹਰਿਆਣਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਡੰਕੀ ਰਾਹੀਂ ਵਿਦੇਸ਼ ਭੇਜਣ ਵਾਲਿਆਂ ‘ਤੇ ਸ਼ਿਕੰਜਾ ਕੱਸਣ ਜਾ ਰਹੀ ਹੈ। ਇਸ ਧੰਦੇ ਵਿੱਚ ਖੁਫੀਆ ਏਜੰਸੀ ਨੇ ਇਸ ਨਾਲ ਜੁੜੇ ਦਲਾਲਾਂ ਅਤੇ ਹੋਰ ਲੋਕਾਂ ਦੀ ਸੂਚੀ ਤਿਆਰ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਸੂਬੇ ਦੇ 18 ਜ਼ਿਿਲਆਂ ‘ਚ ਗੈਰ-ਕਾਨੂੰਨੀ ਢੰਗ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਕੰਮ ਚੱਲ ਰਿਹਾ ਹੈ। ਵਿਦੇਸ਼ ਭੇਜਣ ਵਾਲੇ ਏਜੰਟਾਂ ਦੀ ਸਭ ਤੋਂ ਵੱਧ ਗਿਣਤੀ ਕੁਰੂਕਸ਼ੇਤਰ ਵਿੱਚ 46, ਸਿਰਸਾ ਵਿੱਚ 42 ਅਤੇ ਯਮੁਨਾਨਗਰ ਵਿੱਚ 30 ਹੈ। ਇਸੇ ਤਰ੍ਹਾਂ ਹੋਰਨਾਂ ਜ਼ਿਲ੍ਹਿਆਂ ਵਿੱਚ 10 ਤੋਂ 20 ਦਲਾਲ ਹਨ। ਵਿਭਾਗ ਨੇ ਇਹ ਰਿਪੋਰਟ ਹਰਿਆਣਾ ਸਰਕਾਰ ਨੂੰ ਸੌਂਪ ਦਿੱਤੀ ਹੈ। ਹੁਣ ਸਰਕਾਰ ਦੇ ਹੁਕਮਾਂ ’ਤੇ ਇਨ੍ਹਾਂ ਦਲਾਲਾਂ ਖ਼ਿਲਾਫ਼ ਮੁਹਿੰਮ ਚਲਾਈ ਜਾਵੇਗੀ।

ਵਿਧਾਨ ਸਭਾ ਵਿੱਚ ਵੀ ਉਠਾਇਆ ਗਿਆ ਸੀ ਇਹ ਮਾਮਲਾ

ਸੂਬੇ ਦੇ ਜ਼ਿਆਦਾਤਰ ਨੌਜਵਾਨਾਂ ਦੇ ਵਿਦੇਸ਼ ਜਾਣ ਦਾ ਮੁੱਦਾ ਵਿਧਾਨ ਸਭਾ ਵਿੱਚ ਵੀ ਚੁੱਕਿਆ ਗਿਆ ਸੀ। ਵਿਰੋਧੀ ਪਾਰਟੀਆਂ ਵੀ ਸਰਕਾਰ ‘ਤੇ ਦੋਸ਼ ਲਾਉਂਦੀਆਂ ਰਹੀਆਂ ਹਨ ਕਿ ਹਰਿਆਣਾ ‘ਚ ਬੇਰੁਜ਼ਗਾਰੀ ਜ਼ਿਆਦਾ ਹੈ, ਇਸ ਲਈ ਨੌਜਵਾਨ ਰੁਜ਼ਗਾਰ ਲਈ ਵਿਦੇਸ਼ ਜਾ ਰਹੇ ਹਨ ਅਤੇ ਪਿੰਡ ਖਾਲੀ ਹੋ ਰਹੇ ਹਨ। ਅਜਿਹੇ ‘ਚ ਸਰਕਾਰ ਨੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਹੋ ਰਹੀ ਧੋਖਾਧੜੀ ਦੇ ਮਾਮਲਿਆਂ ਨੂੰ ਦੇਖਦੇ ਹੋਏ ਆਈ.ਜੀ ਸਿਬਾਸ ਕਵੀਰਾਜ ਦੀ ਅਗਵਾਈ ‘ਚ ਵਿਸ਼ੇਸ਼ ਐੱਸ.ਆਈ.ਟੀ ਦਾ ਗਠਨ ਕੀਤਾ ਹੈ।

#ਹਰਆਣ #ਸਰਕਰ #ਸਬ #ਦ #ਨਜਵਨ #ਨ #ਡਕ #ਰਹ #ਵਦਸ਼ #ਭਜਣ #ਵਲਆ #ਤ #ਕਸਣ #ਜ #ਰਹ #ਹ #ਸ਼ਕਜ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *