ਜਲੰਧਰ : ਅਰਜੁਨ ਐਵਾਰਡੀ ਡੀ.ਐਸ.ਪੀ ਦਲਬੀਰ ਸਿੰਘ (DSP Dalbir Singh) ਦੇ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੀ.ਐਸ.ਪੀ ਦਾ ਕਤਲ ਕਰਨ ਵਾਲੇ ਆਟੋ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਆਟੋ ਵਿੱਚ ਡੀ.ਐਸ.ਪੀ ਦਲਬੀਰ ਸਿੰਘ ਬੈਠ ਕੇ ਗਏ ਸਨ, ਉਸੇ ਆਟੋ ਚਾਲਕ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਸ ਨੇ ਡੀ.ਐਸ.ਪੀ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਪੁਲਿਸ ਨੇ ਅੱਜ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਦੇਹਾਤ ਥਾਣਾ ਦੇ ਲਾਂਬੜਾ ਇਲਾਕੇ ਦੇ ਰਹਿਣ ਵਾਲੇ ਵਿਜੇ ਕੁਮਾਰ ਵਜੋਂ ਹੋਈ ਹੈ।

ਪੁਲਿਸ ਨੇ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਸੀ.ਸੀ.ਟੀ.ਵੀ. ਦੀ ਤਲਾਸ਼ੀ ਲਈ ਤਾਂ ਵਰਕਸ਼ਾਪ ਚੌਂਕ ਵਿੱਚ ਲੱਗੇ ਕੈਮਰੇ ਵਿੱਚ ਕੈਦ ਹੋਏ ਮੁਲਜ਼ਮ ਮਿਲੇ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਦੇਖ ਕੇ ਹਰਕਤ ਵਿੱਚ ਆਉਂਦਿਆਂ ਜਾਂਚ ਤੇਜ਼ ਕਰ ਦਿੱਤੀ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਲਦੀ ਹੀ ਪੁਲਿਸ ਕਮਿਸ਼ਨਰ ਇਸ ਮਾਮਲੇ ਸਬੰਧੀ ਪ੍ਰੈਸ ਕਾਨਫਰੰਸ ਕਰਨਗੇ। ਦੱਸ ਦੇਈਏ ਕਿ ਮ੍ਰਿਤਕ ਦਲਬੀਰ ਸਿੰਘ ਦਾ ਪੋਸਟਮਾਰਟਮ ਤੋਂ ਬਾਅਦ ਸਸਕਾਰ ਕਰ ਦਿੱਤਾ ਗਿਆ ਸੀ।

#DSP #ਦਲਬਰ #ਸਘ #ਦ #ਕਤਲ #ਦ #ਖਲਹਆ #ਰਜ #ਮਲਜ਼ਮ #ਗਰਫ਼ਤਰ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *