10, Jan 2024
Daily Mukhwak From Takht Shri Patna Sahib
Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 730

ਸੂਹੀ ਮਹਲਾ ੧ ॥
ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥

ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ। ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲ) ਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ। (ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ। (ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰ) ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹ? ਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ) ।੧।੪।੬। ਨੋਟ: ਇਸ ਸ਼ਬਦ ਵਿਚ ਵਖ ਵਖ ਬੰਦ ਨਹੀਂ ਹਨ। ਸਾਰਾ ਸ਼ਬਦ ਸਮੁੱਚੇ ਤੌਰ ਤੇ ਇੱਕ ਬੰਦ ਗਿਣਿਆ ਗਿਆ ਹੈ। ‘ਘਰੁ ੬’ ਦਾ ਇਹ ਚੌਥਾ ਸ਼ਬਦ ਹੈ।

Follow us on: —
YouTube – https://www.youtube.com/c/chardiklatimetvgroup
https://www.youtube.com/c/ChardiklaTimeTVLIVE
Facebook – https://www.facebook.com/Chardiklatimetvlive
https://www.facebook.com/CharhdikalaTimeTV
Instagram – https://www.instagram.com/chardiklatime_tv
Twitter – https://twitter.com/ChardiklaTV
Chardikla App – https://play.google.com/store/apps/details?id=com.app.chardiklamedianetwork
Website – https://timetv.news
Gurbani TV – http://www.youtube.com/c/GurbaaniTV

Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

CK Media Network Is power house of Chardikla Time Tv Network . On our network we deliver entertainment, music, gurbani, news and live events and coverage worldwide. Chardikla Time Tv leading Punjabi infotainment channel in India. Chardikla North America is now available in HD to cater Panjabi community in North America. Covering Punjabi news, Indian american politics, covergae on punjab issues, Yuba City Nagar Kirtan, New York Sikh Day Parade, Boston Bhangra, Baisakhi Los Angeles, Phoenix Baisakhi Mela, South Asian Bollywood Showdown, America Speaks, Khabar Te Nazar, Live From Gurdwara Sigh Sabha Surrey B.C Canada Daily, Bangla Sahib Live Daily, Phone Ka Fanda, Comedy Show, Cooking Show, Entertainment Show And Much More. Our All In One Advertise Solutions Provides Millions of views across our all Social, Tv And online platforms.

#PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib
Dhan Shri Guru Granth Sahib JI Maharaj


#Hukamnama #Patna #Sahib #Takhat #Sri #Harmandir #Patna #Sahib #Chardikla #Time #North #America #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *